HomeHukamnama SahibDaily Darbar Sahib Hukamnama Sahib 02-01-2026

Daily Darbar Sahib Hukamnama Sahib 02-01-2026

- Advertisement -spot_img

ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥

ਅਰਥ: ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ। ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ।੧।ਰਹਾਉ। ਹੇ ਭਾਈ! ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ।੧। ਹੇ ਭਾਈ! ਗੁਰੂ ਨਾਨਕ ਜੀ ਕਹਿੰਦੇ ਹਨ, ਕਿ, ਨਾਨਕ ਜੀ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦੇ ਹੈ-ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ।੨।੧੧।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img