HomeEducationਪੰਜਾਬ ਸਰਕਾਰ ਦੇ ਯਤਨਾਂ ਨਾਲ ਸਿੱਖਿਆ ਵਿੱਚ ਆਈ ਕ੍ਰਾਂਤੀ – ਅਜੀਤਪਾਲ ਸਿੰਘ...

ਪੰਜਾਬ ਸਰਕਾਰ ਦੇ ਯਤਨਾਂ ਨਾਲ ਸਿੱਖਿਆ ਵਿੱਚ ਆਈ ਕ੍ਰਾਂਤੀ – ਅਜੀਤਪਾਲ ਸਿੰਘ ਕੋਹਲੀ

- Advertisement -spot_img
ਪਟਿਆਲਾ, 28 ਮਾਰਚ:
ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਅੱਜ ਮਾਪੇ-ਅਧਿਆਪਕ ਮਿਲਣੀ ਦੇ ਨਾਲ ਇੱਕ ਉਤਸ਼ਾਹਪੂਰਣ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਨਵੇਂ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿੱਚ ਵਾਰਡ ਨੰਬਰ 45 ਦੇ ਐਁਮ.ਸੀ. ਸ਼੍ਰੀਮਤੀ ਮੀਨਾ ਡਾਬੀ, ਐੱਸ.ਐੱਮ.ਸੀ ਦੇ ਚੇਅਰਮੈਨ ਸ਼੍ਰੀ ਅਸ਼ੋਕ ਡਾਬੀ, ਵੱਡੀ ਗਿਣਤੀ ਵਿੱਚ ਮਾਪੇ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੇ ਭਾਗ ਲਿਆ ਅਤੇ ਵਿਧਾਨ ਸਭਾ ਹਲਕਾ ਪਟਿਆਲਾ (ਸ਼ਹਿਰੀ) ਦੇ ਮਾਨਯੋਗ ਐੱਮ.ਐੱਲ.ਏ  ਸ. ਅਜੀਤਪਾਲ ਸਿੰਘ ਕੋਹਲੀ ਜੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਆਏ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਸਕੂਲ ਹੁਣ ਸਿਰਫ਼ ਪੜ੍ਹਾਈ ਦਾ ਕੇਂਦਰ ਨਹੀਂ ਰਹਿ ਗਿਆ, ਸੱਗੋਂ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਦਾ ਮੰਚ ਬਣ ਰਿਹਾ ਹੈ। ਆਧੁਨਿਕ ਤਕਨਾਲੋਜੀ, ਮਿਸ਼ਨ ਸਮਰੱਥ ਅਤੇ ਹੁਨਰ ਸਿੱਖਿਆ ਰਾਹੀਂ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਯਤਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਿੱਖਿਆ ਦਾ ਮਿਆਰ ਨਿਰੰਤਰ ਉੱਚਾ ਹੋ ਰਿਹਾ ਹੈ।
ਇਸ ਮੌਕੇ ‘ਤੇ ਪਟਿਆਲਾ ਸ਼ਹਿਰ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਉਦਘਾਟਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਨਵਾਂ ਇਤਿਹਾਸ ਰਚ ਰਹੀ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨਾ ਸਿਰਫ਼ ਯੋਜਨਾ ਨਹੀਂ, ਸਗੋਂ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦਾ ਵਚਨ ਹੈ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਧੰਨਵਾਦ ਵੀ ਕੀਤਾ।
ਇਸ ਤੋਂ ਬਾਅਦ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸੰਜੀਵ ਸ਼ਰਮਾ, ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਰਵਿੰਦਰਪਾਲ ਸ਼ਰਮਾ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀਮਤੀ ਸ਼ਾਲੂ ਮਹਿਰਾ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਨਵੀਂਆਂ ਪਹਿਲਤਾਵਾਂ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਡਿਜ਼ੀਟਲ ਸਾਧਨਾਂ ਦੀ ਵਰਤੋਂ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਮਿਲ ਰਹੀ ਹੈ ਅਤੇ ਉਹ ਆਧੁਨਿਕ ਯੁੱਗ ਦੇ ਮੁਕਾਬਲਿਆਂ ਲਈ ਪੂਰੀ ਤਰ੍ਹਾਂ ਤਿਆਰ ਹੋ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਨਿਯਮਿਤ ਹਾਜ਼ਰੀ ਯਕੀਨੀ ਬਣਾਉਣ ਅਤੇ ਸਕੂਲ ਦੀਆਂ ਗਤੀਵਿਧੀਆਂ ਵਿੱਚ ਸਹਿਭਾਗੀ ਬਣਨ।
ਸਮਾਗਮ ਦੌਰਾਨ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸਦੇ ਨਾਲ ਹੀ ਵਿਦਿਆਰਥੀਆਂ ਦੇ ਨਤੀਜੇ ਘੋਸ਼ਿਤ ਕੀਤੇ ਗਏ, ਜਿਸ ਵਿੱਚ ਕਈ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮਾਣ ਹਾਸਲ ਕੀਤਾ। ਹਰ ਜਮਾਤ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਾਲ ਹੀ ਰਾਸ਼ਟਰੀ ਪੱਧਰ ‘ਤੇ ਖੇਡਾਂ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ‘ਤੇ ਵਿਦਿਆਰਥੀਆਂ ਦੀ ਨਿਯਮਿਤ ਹਾਜ਼ਰੀ ‘ਤੇ ਜ਼ੋਰ ਦਿੰਦਿਆਂ ਮਾਪਿਆਂ ਨੂੰ ਬੱਚਿਆਂ ਨੂੰ ਰੋਜ਼ਾਨਾ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ ਗਿਆ। “ਮਿਸ਼ਨ ਸਮਰੱਥ” ਅਤੇ ਨਵੀਂ ਦਾਖ਼ਲਾ ਮੁਹਿੰਮ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸਦੇ ਨਾਲ ਹੀ ‘ਹੁਨਰ ਸਿੱਖਿਆ’ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਗਿਆ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ HPV ਵੈਕਸੀਨੇਸ਼ਨ ਬਾਰੇ ਜਾਗਰੂਕਤਾ ਵੀ ਫੈਲਾਈ ਗਈ।
ਸਮਾਗਮ ਦੌਰਾਨ ਸੰਗੀਤ ਅਧਿਆਪਕ ਪਰਗਟ ਸਿੰਘ ਜੀ ਦੀ ਯੋਗ ਅਗਵਾਈ ਹੇਠ  ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ, ਜਿਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਸਸਮਾਗਮ ਦਾ ਸੁਚੱਜਾ ਮੰਚ ਸੰਚਾਲਨ ਡਾ. ਸਪਨਾ ਸੇਠੀ, ਡਾ. ਪਰਮਿੰਦਰ ਕੌਰ ਅਤੇ ਮਨੋਜ ਥਾਪਰ ਵੱਲੋਂ ਬੜੀ ਕੁਸ਼ਲਤਾ ਨਾਲ ਕੀਤਾ ਗਿਆ।
ਇਸ ਮੌਕੇ ‘ਤੇ ਵਾਈਸ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ — ਕੰਵਰਜੀਤ ਸਿੰਘ ਧਾਲੀਵਾਲ, ਚਰਨਜੀਤ ਸਿੰਘ, ਜੋਗੇਸ਼ ਜਿੰਦਲ, ਹਰਪ੍ਰੀਤ, ਬਲਵਿੰਦਰ ਜਸੱਲ, ਅਮਰਿੰਦਰ ਸਿੰਘ, ਗੁਰਪ੍ਰੀਤ ਵੜੈਚ, ਮੈਡਮ ਲਖਵੀਰ ਕੌਰ, ਗੁਰਪ੍ਰੀਤ ਕੌਰ, ਅਨੁਪਮਾ, ਸਿਮਰਨਪ੍ਰੀਤ ਕੌਰ, ਕਰਮਜੀਤ ਕੌਰ, ਡਾ. ਮਨਦੀਪ ਕੁਮਾਰ, ਇੰਦਰਪਾਲ ਸਿੰਘ, ਪਰਮਜੀਤ ਸਿੰਘ, ਰਵਿੰਦਰ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ। ਸਮੁੱਚੇ ਸਮਾਗਮ ਦੌਰਾਨ ਸਕੂਲ ਦੇ ਐੱਨ.ਸੀ.ਸੀ. ਅਤੇ ਐੱਨ.ਐੱਸ.ਐੱਸ ਦੇ ਵਿਦਿਆਰਥੀਆਂ ਨੇ ਅਨੁਸ਼ਾਸਨ ਸਥਾਪਤੀ ਵਿੱਚ ਵੱਡਮੁਲਾ ਸਹਿਯੋਗ ਦਿੱਤਾ।
ਅੰਤ ਵਿੱਚ ਮਹਿਮਾਨਾਂ, ਮਾਪਿਆਂ ਅਤੇ ਵਿਦਿਆਰਥੀਆਂ ਲਈ ਵਧੀਆ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ, ਜਿਸ ਨਾਲ ਸਮਾਗਮ ਦਾ ਮਾਹੌਲ ਹੋਰ ਵੀ ਸੁਖਦ ਅਤੇ ਯਾਦਗਾਰ ਬਣ ਗਿਆ। ਅੰਤ ਵਿੱਚ ਸਕੂਲ ਦੀ ਹੋਣਹਾਰ ਵਿਦਿਆਰਥਣ ਮੋਦਨਾ ਗੁਪਤਾ ਨੇ ਸਭ ਦਾ ਧੰਨਵਾਦ ਕੀਤਾ।
- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img