ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਤਾਲਾਬੰਦੀ (Lockdown) ਲੱਗਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸੂਬੇ ਕੋਲ ਤੇਲ ਤੇ ਗੈਸ ਦਾ ਲੋੜੀਂਦਾ ਭੰਡਾਰ ਮੌਜੂਦ ਹੈ।













